ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਭਾਰਤ ਸਰਕਾਰ ਦੇ ਆਦੇਸ਼ਾਂ ਤਹਿਤ ਨੈਸ਼ਨਲ ਅਚੀਵਮੈਂਟ ਸਰਵੇ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਤੀਸਰੀ, ਪੰਜਵੀਂ, ਅੱਠਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਹਨਾਂ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਭਾਗ ਲਿਆ ਉਹਨਾਂ ਦੀ ਚੋਣ ਓਬਜ਼ਰਵਰ ਮੈਡਮ ਨੀਰਜਾ ਅਤੇ ਫੀਲਡ ਅਫਸਰਾਂ ਵੱਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਦੀ ਤਿਆਰੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਸੀ। ਸਟਾਫ ਵੱਲੋਂ ਬੱਚਿਆਂ ਨੂੰ ਚੰਗੀ ਤਰਾਂ ਅਭਿਆਸ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਬੱਚਿਆਂ ਨੇ ਵੀ ਮਨ ਲਗਾ ਕੇ ਇਸ ਪ੍ਰੀਖਿਆ ਦੀ ਤਿਆਰੀ ਕੀਤੀ। ਬੀ.ਬੀ.ਐਸ ਵਿੱਚ ਇਹ ਪ੍ਰੀਖਿਆ ਬੜੀ ਸ਼ਾਂਤੀ ਪੂਰਵਕ ਅਤੇ ਸੁਚਾਰੂ ਢੰਗ ਨਾਲ ਹੋ ਨਿਬੜੀ। ਇਹ ਪ੍ਰੀਖਿਆ ਦੇਸ਼ ਦੇ ਲਗਭਗ 1.23 ਲੱਖ ਸਕੂਲਾਂ ਵਿੱਚ ਹੋਈ ਜਿਸ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ। ਕੇਂਦਰ ਸਰਕਾਰ, ਐਨ.ਸੀ.ਆਰ.ਟੀ, ਸੀ.ਬੀ.ਐਸ.ਈ. ਅਤੇ ਰਾਜ ਸਰਕਾਰਾਂ ਦੇ ਨਾਲ ਮਿਲਕੇ ਇਹ ਪ੍ਰੀਖਿਆ ਆਯੋਜਿਤ ਕੀਤੀ ਗਈ। ਨੈਸ਼ਨਲ ਅਚੀਵਮੈਂਟ ਸਰਵੇ ਇੱਕ ਰਾਸ਼ਟਰੀ ਪੱਧਰ ਦੀ ਸਟੱਡੀ ਹੈ ਜਿਸ ਵਿੱਚ ਦੇਸ਼ ਦੀ ਸਿੱਖਿਆ ਵਿਵਸਥਾ ਦੀ ਪਰਖ ਕੀਤੀ ਜਾਂਦੀ ਹੈ। ਇਸ ਵਿੱਚ ਕਿਸੇ ਬੱਚੇ ਜਾਂ ਸਕੂਲ਼ ਦੀ ਕੋਈ ਅਲੱਗ ਰੈਂਕਿੰਗ ਨਹੀਂ ਹੁੰਦੀ ਇਹ ਓਵਰਆਲ ਸਰਵੇ ਹੁੰਦਾ ਹੈ। ਹਰ ਤਿੰਨ ਸਾਲ ਵਿੱਚ ਕੇਂਦਰ ਸਰਕਾਰ ਦੁਆਰਾ ਇਹ ਸਰਵੇ ਕਰਵਾਇਆ ਜਾਂਦਾ ਹੈ। ਇਸ ਸਾਲ ਇਹ ਸਰਵੇ ਕਰਵਾਉਣ ਦੀ ਜਿੰਮੇਵਾਰੀ ਸੀ.ਬੀ.ਐੱਸ.ਸੀ. ਦੀ ਸੀ। 2017 ਵਿੱਚ ਇਹ ਨੈਸ਼ਨਲ ਅਚੀਵਮੈਂਟ ਸਰਵੇ ਹੋਇਆ ਸੀ ਫਿਰ 2020 ਵਿੱਚ ਹੋਣਾ ਸੀ ਲੇਕਿਨ ਕੋਵਿਡ ਕਾਰਨ ਇਸ ਸਰਵੇ ਦਾ ਆਯੋਜਨ ਨਹੀਂ ਹੋ ਸਕਿਆ। ਇਸ ਮੌਕੇ ਡਿਉਟੀ ਤੇ ਹਾਜ਼ਰ ਹੋਏ ਸਟਾਫ ਵੱਲੋਂ ਸਕੂਲ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਤੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ।
Comments are closed.