ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਸਵੇਰ ਦੀ ਸਭਾ ਦੋਰਾਨ ਰਾਸ਼ਟਰੀ ਟੈਕਨਾਲੋਜੀ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਤੇ ਆਰਟੀਕਲ ਸਾਂਝੇ ਕੀਤੇ ਗਏ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਰਾਸ਼ਟਰੀ ਟੈਕਨਾਲੋਜੀ ਦਿਵਸ ਭਾਰਤੀ ਇਤਿਹਾਸ ਵਿੱਚ ਸਭ ਤੋਂ ਖੁਸ਼ਕਿਸਮਤ ਦਿਨਾਂ ਵਿੱਚੋਂ ਇੱਕ ਹੈ, ਇਹ ਦਿਨ ਉਹਨਾਂ ਲੋਕਾਂ ਨੂੰ ਸਨਮਾਨ ਵਜੋਂ ਸਮਰਪਿਤ ਹੁੰਦਾ ਹੈ ਜਿਨ੍ਹਾਂ ਨੇ ਤਕਨਾਲੋਜੀ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਦਿਨ ਭਾਰਤ ਦੀ ਤਕਨੀਕੀ ਤਰੱਕੀ ਦੀ ਪ੍ਰਾਪਤੀ ਵਜੋਂ ਮਨਾਇਆ ਜਾਂਦਾ ਹੈ, ਕਿਉਂਕਿ 11 ਮਈ, 1998 ਨੂੰ ਦੇਸ਼ ਨੇ ਪੋਖਰਨ ਵਿੱਚ ਪ੍ਰਮਾਣੂ ਹਥਿਆਰਾਂ ਦਾ ਸਫ਼ਲ ਪ੍ਰੀਖਣ ਕੀਤਾ ਸੀ। ਇਸ ਦੋਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਟੈਕਨਾਲੋਜੀ ਸਾਡੇ ਰੋਜ਼ਾਨਾ ਜੀਵਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਜਦੋਂ ਅਸੀਂ ਆਰਥਿਕ ਵਿਕਾਸ ਵਿੱਚ ਇਸਦੇ ਯੋਗਦਾਨ ਨੂੰ ਵਿਚਾਰਦੇ ਹਾਂ, ਤਾਂ ਰਾਸ਼ਟਰੀ ਤਕਨਾਲੋਜੀ ਦਿਵਸ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ। ਇਹ ਭਾਰਤੀਆਂ ਨੂੰ ਦੇਸ਼ ਦੀ ਤਕਨੀਕੀ ਤਰੱਕੀ ਦੀ ਯਾਦ ਦਿਵਾਉਣ ਦਾ ਦਿਨ ਹੈ। ਤਕਨਾਲੋਜੀ ਸਾਨੂੰ ਸੰਗਠਿਤ, ਜੁੜੇ, ਸਿਹਤਮੰਦ ਅਤੇ ਸੁਰੱਖਿਅਤ ਰਹਿਣ ਵਿੱਚ ਮਦਦ ਕਰਦੀ ਹੈ। ਟੈਕਨਾਲੋਜੀ ਉਤਪਾਦਕਤਾ ਨੂੰ ਵਧਾਉਂਦੀ ਹੈ ਅਤੇ ਸਾਨੂੰ ਇਸ ਬਾਰੇ ਨਵੀਂ ਜਾਣਕਾਰੀ ਪ੍ਰਦਾਨ ਕਰਦੀ ਹੈ ਕਿ ਸੰਸਾਰ ਕਿਵੇਂ ਕੰਮ ਕਰਦਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਦੇ ਦੌਰ ਵਿੱਚ ਬਹੁਤ ਸਾਰੇ ਵਿਦਿਆਰਥੀ ਵਿਗਿਆਨ ਅਤੇ ਇੰਜਨੀਅਰਿੰਗ ਤੋਂ ਬਚਦੇ ਹਨ ਕਿਉਂਕਿ ਉਹ ਮੰਨਦੇ ਹਨ ਕਿ ਇਹ ਇੱਕ ਔਖਾ ਵਿਸ਼ਾ ਹੈ। ਨਤੀਜੇ ਵਜੋਂ, ਇਹ ਦਿਨ ਸਾਡੇ ਜੀਵਨ ਵਿੱਚ ਤਕਨਾਲੋਜੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀ ਇਸ ਦਿਨ ਤੋਂ ਜਾਗਰੁਕ ਹੋ ਕੇ ਵਿਗਿਆਨ ਤੇ ਟੈਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਕਾਢਾਂ ਕੱਢਕੇ ਭਾਰਤ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ। ਟੈਕਨਾਲੋਜੀ ਦੀ ਮਹਤੱਤਾ ਨੂੰ ਅਸੀਂ ਸਾਰੇ ਲਾਕਡਾਉਨ ਦੇ ਦੋਰਾਨ ਦੇਖ ਚੁੱਕੇ ਹਾਂ ਜਦੋਂ ਕਿ ਸਾਰੇ ਦੇਸ਼ ਵਿੱਚ ਘਰੋਂ ਬਾਹਰ ਨਿਕਲਣ ਦੀ ਮਨਾਹੀ ਸੀ ਤੇ ਉਸ ਸਮੇਂ ਟੈਕਨਾਲੋਜੀ ਦੇ ਸਹਾਰੇ ਹੀ ਲੋਕ ਆਪਣੇ ਘਰਾਂ ਵਿੱਚ ਬੈਠ ਕੇ ਆਨਲਾਇਨ ਕੰਮ ਕਰ ਸਕੇ ਤੇ ਵਿਦਿਆਰਥੀ ਆਪਣੀ ਪੜਾਈ ਨੂੰ ਆਨਲਾਇਨ ਮਾਧਿਅਮ ਰਾਹੀਂ ਜਾਰੀ ਰੱਖ ਸਕੇ ਸਨ। ਉਹਨਾਂ ਅੱਗੇ ਦੱਸਿਆ ਕਿ ਇਸ ਦਿਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੁਆਰਾ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ ਜਿਸ ਵਿੱਚ ਪ੍ਰਾਪਤਕਰਤਾਵਾਂ ਨੂੰ ਤਕਨਾਲੋਜੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪੁਰਸਕਾਰ ਪ੍ਰਦਾਨ ਕਰਦੇ ਹਨ। ਇਹ ਸਮਾਗਮ ਪੂਰੇ ਭਾਰਤ ਵਿੱਚ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਪੂਰਾ ਦੇਸ਼ ਰਾਸ਼ਟਰੀ ਤਕਨਾਲੋਜੀ ਦਿਵਸ ਦੀ ਮਹੱਤਤਾ ਨੂੰ ਪਛਾਣ ਸਕੇ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Comments are closed.