Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਕੀਤਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ

ਸੁਖਮਨਪ੍ਰੀਤ ਸਿੰਘ ਨੇ ਸਟੇਟ ਪੱਧਰੀ ਮੁਕਾਬਲੇ ਲਈ ਕੀਤਾ ਗਿਆ ਕੁਆਲੀਫਾਈ

ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ ਵੱਲ਼ੋਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਇਹ ਖੇਡਾਂ ਮੋਗਾ ਦੇ ਪਿੰਡ-ਘਲੋਟੀ ਵਿਖੇ ਹੋਈਆਂ ।ਸੁਖਮਨਪ੍ਰੀਤ ਸਿੰਘ ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਹੈ, ਇਸ ਵਿਦਿਆਰਥੀ ਵੱਲ਼ੋਂ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਜੈਵਲਿਨ ਗੇਮ ਵਿੱਚ ਦੂਜਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਮੁਕਾਬਲੇ ਵਿੱਚ ਆਪਣਾ ਸਥਾਨ ਪੱਕਾ ਕੀਤਾ ।ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਿਦਿਆਰਥੀਆਂ ਸੰਦੀਪ ਸਿੰਘ(ਜਮਾਤ 11ਵੀਂ),ਜੋਬਨਪ੍ਰੀਤ ਸਿੰਘ(ਜਮਾਤ 11ਵੀਂ), ਜਸਕਰਨ ਸਿੰਘ(11ਵੀਂ) ਅਤੇ ਖੁਸ਼ਕਰਨਜੋਤ ਸਿੰਘ(11ਵੀਂ) ਨੇ ਅੰਡਰ-19 400 ਮੀਟਰ ਰਿਲੇ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਸਕੂਲ ਸਟਾਫ ਵੱਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਰਮਨ ਸ਼ਰਮਾ,ਸਪੋਰਟਸ ਇੰਚਾਰਜ ਮੈਡਮ ਜਸਵੀਰ ਕੌਰ, ਬਲਜੀਤ ਕੌਰ ਅਤੇ ਮਨਿੰਦਰ ਕੌਰ ਵੱਲੋਂ ਬੀ.ਬੀ.ਐਸ ਚੰਦਨਵਾਂ ਦੀ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਕਿ ਉਹਨਾਂ ਦੇ ਯਤਨਾਂ ਸਦਕਾ ਹੀ , ਇਸ ਖੇਤਰ ਦੇ ਵਿਦਿਆਰਥੀਆਂ ਨੂੰ ਵਧੀਆ ਇਨਫਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਉਹ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ।

Comments are closed.