Latest News & Updates

ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਪ੍ਰਭਸ਼ਰਨ ਕੌਰ ਦਾ ਕੈਨੇਡਾ ਸਟਡੀ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਪ੍ਰਭਸ਼ਰਨ ਕੌਰ ਵਾਸੀ ਪਿੰਡ ਕੜਾਹੇ ਵਾਲਾ (ਧਰਮਕੋਟ) ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਗਿੱਲ ਦਾ ਦਾਖਲਾ ਲੰਗਾਰਾ ਕਾਲਜ ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂੰ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਪ੍ਰਭਸ਼ਰਨ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਪ੍ਰਬੰਧਕ ਨੁਪਿੰਦਰ ਕੌਰ ਨੇ ਪ੍ਰਭਸ਼ਰਨ ਕੌਰ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ ਤੇ ਸਟਾਫ ਚੋਂ ਪਰਮਪਾਲ ਸਿੰਘ ਵੀ ਹਾਜਿਰ ਸਨ।

Comments are closed.