ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਅੱਜ ਸਕੂਲ ਵਿੱਚ ਪੰਜਾਬ ਨੈਸ਼ਨਲ ਬੈਂਕ ਵੱਲੋਂ ‘ਵਿਜੀਲੈਂਸ ਅਵੇਅਰਨੈਸ ਵੀਕ’ ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਅਧਿਆਪਕਾਂ ਨੂੰ ਇਸ ਦਿਨ ਦੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਨੈਸ਼ਨਲ ਬੈਂਕ ਜੀ.ਟੀ. ਰੋਡ ਬ੍ਰਾਂਚ ਦੇ ਚੀਫ ਮੈਨੇਜਰ ਜਸਪ੍ਰੀਤ ਸਿੰਘ ਨੇ ਦੱਸਿਆ ਗਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਭ੍ਰਿਸ਼ਟਾਚਾਰ ਦੇ ਖ਼ਤਰਿਆਂ ਬਾਰੇ ਜਨਤਕ ਜਾਗਰੂਕਤਾ ਵਧਾਉਣ ਲਈ ਕਮਿਸ਼ਨ ਦੇ ਸਾਧਨਾਂ ਵਿੱਚੋਂ ਇੱਕ ਹੈ। ਇਹ ਜਾਗਰੁਕਤਾ ਹਫਤਾ ਲੋਹ ਪੁਰਸ਼ ਸਰਦਾਰ ਵਲੱਭ ਭਾਈ ਪਟੇਲ ਦੇ ਜਨਮਦਿਨ 31 ਅਕਤੂਬਰ ਤੋਂ 6 ਨਵੰਬਰ, 2022 ਤੱਕ “ਵਿਕਸਿਤ ਰਾਸ਼ਟਰ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ” ਥੀਮ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਅਥਾਰਟੀ ਦੇ ਅਹੁਦੇ ‘ਤੇ ਨਿਯੁਕਤ ਕੀਤੇ ਗਏ ਵਿਅਕਤੀ ਦੁਆਰਾ, ਜਾਂ ਤਾਂ ਆਪਣੇ ਲਈ ਜਾਂ ਕਿਸੇ ਹੋਰ ਵਿਅਕਤੀ ਨੂੰ ਲਾਭ ਪ੍ਰਾਪਤ ਕਰਨ ਲਈ, ਇੱਕ ਬੇਈਮਾਨ ਜਾਂ ਅਨੈਤਿਕ ਆਚਰਣ ਵਜੋਂ ਪਰਿਭਾਸ਼ਿਤ ਕੀਤਾ ਜਾ ਸਕਦਾ ਹੈ। ਇਹ ਇੱਕ ਵਿਸ਼ਵਵਿਆਪੀ ਸਮੱਸਿਆ ਦਾ ਰੂਪ ਲੈ ਚੁੱਕੀ ਹੈ। ਸਮਾਜ ਦੇ ਸਾਰੇ ਵਰਗਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਇਹ ਪ੍ਰਭਾਵਿਤ ਕਰ ਰਹੀ ਹੈ। ਭ੍ਰਿਸ਼ਟਾਚਾਰ ਸਿਆਸੀ ਵਿਕਾਸ, ਆਰਥਿਕ ਵਿਕਾਸ, ਵਾਤਾਵਰਣ, ਲੋਕਾਂ ਦੀ ਸਿਹਤ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਦਾ ਹੈ। ਇਸ ਲਈ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਜਨਤਾ ਨੂੰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਯਤਨਾਂ ਪ੍ਰਤੀ ਸੰਵੇਦਨਸ਼ੀਲ ਅਤੇ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸਮੂਹ ਸਟਾਫ ਵੱਲੋਂ ਬੈਂਕ ਕਰਮਚਾਰੀਆਂ ਸਮੇਤ ਇਹ ਸ਼ਪਥ ਲਈ ਗਈ ਕਿ ਉਹ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜੁੱਟ ਹੋ ਕੇ ਖੜ੍ਹੇ ਰਹਿਣਗੇ ਅਤੇ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਗੁਜ਼ਾਰੀ ਵਿੱਚ ਨਾਂ ਹੀ ਸ਼ਾਮਿਲ ਹੋਣਗੇ ਅਤੇ ਹੋਰ ਲੋਕਾਂ ਤੇ ਵਿਦਿਆਰਥੀਆਂ ਨੂੰ ਵੀ ਇਸ ਬਾਰੇ ਜਾਗਰੁਕ ਕਰਨਗੇ। ਅੰਤ ਵਿੱਚ ਮੈਨੇਜਰ ਜਸਪ੍ਰੀਤ ਸਿੰਘ ਜੀ ਵੱਲੋਂ ਸਕੂਲ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਸੀ.ਈ.ਓ. ਰਾਹੁਲ ਛਾਬੜਾ ਜੀ ਦਾ ਸਕੂਲ ਵਿੱਚ ਸੈਮੀਨਾਰ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਚੀਫ ਮੈਨੇਜਰ ਜਸਪ੍ਰੀਤ ਸਿੰਘ, ਸਰਕਲ ਆਫਿਸ ਦੇ ਅੁਹਦੇਦਾਰ ਅਤਿੰਦਰਪਾਲ ਸਿੰਘ ਤੇ ਸਚਿਨ ਜੀ ਦਾ ਵਿਸ਼ੇਸ ਤੌਰ ਤੇ ਇਸ ਜਾਗਰੁਕਤਾ ਸੈਮੀਨਾਰ ਲਈ ਧੰਨਵਾਦ ਕੀਤਾ ਗਿਆ।
Comments are closed.