ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੁਲ ਜੋ ਕਿ ਬੀ.ਬੀ.ਐੱਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੀ ਹੋਈ ਅੱਗੇ ਵੱਧ ਰਹੀ ਹੈ। ਅੱਜ ਸਵੇਰ ਦੀ ਸਭਾ ਦੋਰਾਨ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ। ਜਿਸ ਵਿੱਚ ਉਹਨਾਂ ਨੇ ਸਕੁਲ ਵਿੱਚ ਬਿਤਾਏ ਹੋਏ ਪਲਾਂ ਨੂੰ ਯਾਦ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ। ਬਹੁਤ ਸਾਰੇ ਵਿਦਿਆਰਥੀ ਇਸ ਸਕੂਲ ਵਿੱਚ ਨਰਸਰੀ ਕਲਾਸ ਤੋਂ ਪੜ ਰਹੇ ਸਨ ਤਾਂ ਉਹਨਾਂ ਨੇ ਆਪਣੇ ਅਨੁਭਵਾਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਹ ਸੱਚੀ ਚ’ ਕਿਸਮਤ ਵਾਲੇ ਹਨ ਜੋ ਇਸ ਸਕੁਲ ਵਿੱਚ ਪੜਾਈ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਖਾਸ ਤੌਰ ਤੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦਾ ਧੰਨਵਾਦ ਕੀਤਾ ਜਿਹਨਾਂ ਦੀ ਮੇਹਨਤ ਸਦਕਾ ਉਹਨਾਂ ਨੂੰ ਬੀ.ਬੀ.ਐੱਸ ਵਰਗਾ ਅਜਿਹਾ ਪਲੇਫਾਰਮ ਮਿਲਿਆ ਹੈ ਜਿੱਥੇ ਉਹ ਨਾ ਕੇਵਲ ਪੜਾਈ ਦੇ ਵਿੱਚ ਅੱਗੇ ਵਧੇ ਸਗੋਂ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਤੇ ਉਹਨਾਂ ਦਾ ਸਰਵਪੱਖੀ ਵਿਕਾਸ ਹੋਇਆ। ਸਕੂਲ ਵਿੱਚ ਉਹਨਾਂ ਨੂੰ ਹਰ ਤਿਓਹਾਰ ਬਾਰੇ ਜਾਨਣ ਅਤੇ ਵੱਖ-ਵੱਖ ਸਮਾਗਮਾਂ ਵਿੱਚ ਸਟੇਜ ਰਾਹੀਂ ਆਪਣੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਣ ਦਾ ਮੌਕਾ ਮਿਲਿਆ। ਸਕੂਲ ਵਿੱਚ ਉਹਨਾਂ ਨੂੰ ਅੰਤਰ ਰਾਸ਼ਟਰੀ ਪੱਧਰ ਦੇ ਖੇਡਾਂ ਦੇ ਇਨਫਰਾਸਟਰਕਚਰ ਮੁਹਈਆ ਕਰਵਾਏ ਗਏ। ਜਿਸ ਕਰਕੇ ਉਹ ਅੱਜ ਸਟੇਟ ਅਤੇ ਨੈਸ਼ਨਲ ਪੱਧਰ ਤੱਕ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਹਨਾਂ ਦੇ ਦੱਸੇ ਹੋਏ ਮਾਰਗ ਤੇ ਚੱਲ ਕੇ ਉਹਨਾਂ ਨੇ ਵੱਖ ਵੱਖ ਮੁਕਾਮ ਹਾਸਲ ਕੀਤੇ। ਉਹਨਾਂ ਨੇ ਬਾਕੀ ਦੇ ਸਾਰੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਇੱਕ ਅਹਿਜਾ ਪਲੇਟਫਾਰਮ ਹੈ ਜੋ ਤੁਹਾਨੂੰ ਜਿੰਦਗੀ ਦੀਆਂ ਉਚਾਈਆਂ ਤੇ ਲੈ ਕੇ ਜਾਂ ਸਕਦਾ ਹੈ। ਪਰ ਮੇਹਨਤ ਕਰਨੀ ਬਹੁਤ ਜ਼ਰੂਰੀ ਹੈ। ਭਾਵੂਕ ਹੁੰਦਿਆ ਉਹਨਾਂ ਨੇ ਕਿਹਾ ਕਿ ਇੱਥੇ ਬਿਤਾਏ ਹੋਏ ਪਲ ਉਹਨਾਂ ਦੀ ਜਿੰਦਗੀ ਦੀ ਅਭੁੱਲ ਅਤੇ ਮਿੱਠੀ ਯਾਦ ਬਣ ਕੇ ਉਹਨਾਂ ਦੇ ਦਿਲਾਂ ਵਿੱਚ ਰਹੇਗੀ। ਇਸ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੀ.ਬੀ.ਐੱਸ.ਸੀ. ਬੋਰਡ ਦੇ ਇਮਤਿਹਾਨਾਂ ਵਿੱਚ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Comments are closed.