Latest News & Updates

ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ – ਸੰਜੀਵ ਕੁਮਾਰ ਸੈਣੀ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ, ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀ ਆਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਦੀ ਵਿਦਿਆਰਥਣ ਦਲਜੀਤ ਕੌਰ ਵਾਸੀ ਸਲਾਬਤਪੁਰਾ ਨੇ ਆਈਲੈਟਸ ਦੇ ਆਏ ਨਤੀਜਿਆਂ ਵਿੱਚ 6.0 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਦਾ ਅਤੇ ਸੰਸਥਾ ਦਾ ਨਾਮ ਚਮਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਪੜਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਕਲਾਸਾਂ ਲਗਾਈਆਂ ਜਾਂਦੀਆਂ ਹਨ। ਸਾਰਾ ਕੈਂਪਸ ਏ.ਸੀ ਹੈ ਅਤੇ ਕਲਾਸਾਂ ਵਿੱਚ ਟੱਚ ਸਕਰੀਨ ਬੋਰਡ ਲੱਗੇ ਹੋਏ ਹਨ। ਸਰਕਾਰ ਵੱਲੋਂ ਕੋਰੋਨਾ ਦੇ ਚਲਦੇ ਜਿੱਥੇ ਸਾਰੇ ਕੋਚਿੰਗ ਸੈਂਟਰ ਬੰਦ ਕਰਨ ਦਾ ਹੁਕਮ ਜਾਰੀ ਹੋਇਆ ਹੈ ਤਾਂ ਵਿਦਿਆਰਥੀਆਂ ਨੂੰ ਆਨ-ਲਾਇਨ ਕਲਾਸਾਂ ਲਗਾ ਕੇ ਉਹਨਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ ਤਾਂ ਹਜੋ ਉਹਨਾਂ ਦੀ ਤਿਆਰੀ ਦੇ ਵਿੱਚ ਕੋਈ ਕਮੀ ਨਾ ਰਹੇ। ਇਸ ਤੋਂ ਬਿਨਾਂ ਸੰਸਥਾ ਵਿੱਚ ਪੀ.ਟੀ.ਈ. ਦੀ ਤਿਆਰੀ ਵੀ ਵਧੀਆ ਤਰੀਕੇ ਨਾਲ ਕਰਵਾਈ ਜਾਂਦੀ ਹੈ ਅਤੇ ਬੱਚੇ ਆਪਣੇ ਮਨਚਾਹੇ ਨਤੀਜੇ ਪ੍ਰਾਪਤ ਕਰ ਰਹੇ ਹਨ। ਉਹਨਾਂ ਇਸ ਸਮੇਂ ਦਲਜੀਤ ਕੌਰ ਨੂੰ ਇਸ ਪ੍ਰਾਪਤੀ ਲਈ ਸੁਭ ਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ, ਪ੍ਰਬੰਧਕ ਮੈਡਮ ਨੁਪਿੰਦਰ ਕੌਰ, ਪਰਮਪਾਲ ਸਿੰਘ ਤੇ ਅਧਿਆਪਕ ਵੀ ਹਾਜਿਰ ਸਨ।

Comments are closed.