ਬੀ.ਬੀ.ਐਸ. ਆਇਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ – ਸੰਜੀਵ ਕੁਮਾਰ ਸੈਣੀ
ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ ਆਇਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਇਲੈਟਸ, ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਮ ਬਣਾਇਆ ਹੈ, ਇਸ ਸੰਸਥਾ ਦੇ ਵਿਦਿਆਰਥੀ ਆਏ ਦਿਨ ਵਧੀਆ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਦੀ ਵਿਦਿਆਰਥਣ ਦਲਜੀਤ ਕੌਰ ਵਾਸੀ ਸਲਾਬਤਪੁਰਾ ਨੇ ਪਿਛਲੇ ਦਿਨੀਂ ਆਏ ਆਇਲੈਟਸ ਦੇ ਨਤੀਜਿਆਂ ਵਿਚ 6.0 ਬੈਂਡ ਪ੍ਰਾਪਤ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਸੰਸਥਾ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਤਜੁਰਬੇਕਾਰ ਹਨ। ਆਇਲੈਟਸ ਅਤੇ ਪੀ.ਟੀ.ਈ ਦੀਆਂ ਕਲਾਸਾਂ ਵਿਚ ਟੱਚ ਸਕਰੀਨ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੜਾਈ ਵਿਚ ਕਮਜ਼ੋਰ ਵਿਦਿਆਰਥੀਆਂ ਨੂੰ ਵੱਖਰਾ ਸਮਾਂ ਲਗਾ ਕੇ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਇਸ ਸਮੇਂ ਵਿਦਿਆਰਥਣ ਦਲਜੀਤ ਕੌਰ ਨੁੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਇਸ ਸਮੇਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਮੇਂ ਸੰਸਥਾ ਦੇ ਵਿਦਿਆਰਥੀ ਆਨਲਾਇਨ ਕਲਾਸਾਂ ਲਗਾ ਰਹੇ ਹਨ ਅਤੇ ਵਧੀਆ ਨਤੀਜ਼ੇ ਹਾਸਲ ਕਰ ਰਹੇ ਹਨ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਨੇਹਾ ਸੈਣੀ ਤੇ ਪ੍ਰਬੰਧਕ ਮੈਡਮ ਨੁਪਿੰਦਰ ਕੌਰ ਤੇ ਪਰਮਪਾਲ ਸਿੰਘ ਵੀ ਹਾਜ਼ਰ ਸਨ।
Comments are closed.