Latest News & Updates

ਬਲੂਮਿੰਗ ਬਡਜ਼ ਸਕੂਲ਼ ਦੀ ਸੁਗੰਧੀ ਅਤੇ ਹਰਸਿਮਰਤ ਕੌਰ ਨੇ ‘ਮੋਗਾ ਗੋਟ ਟੈਲੇਂਟ’ ‘ਚ ਕੀਤਾ ਸਕੂਲ ਦਾ ਨਾਂ ਰੌਸ਼ਨ

ਸੁਗੰਧੀ ਨੇ ਮਾਡਲਿੰਗ ਚ ਅਤੇ ਹਰਸਿਮਰਤ ਕੌਰ ਲੋਕ ਨਾਚ ਵਿੱਚ ਹਾਸਲ ਕੀਤਾ ਦੂਸਰਾ ਸਥਾਨ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਪੜ੍ਹਾਈ, ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਦਕਾ ਇਲਾਕੇ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਇਸ ਸਕੂਲ ਦੇ ਵਿਦਿਆਰਥੀ ਆਏ ਦਿਨ ਕਿਸੇ ਨਾਂ ਕਿਸੇ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਦੋਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਮਾਪਿਆ ਦਾ ਨਾਂ ਰੌਸ਼ਨ ਕਰਦੇ ਰਹਿੰਦੇ ਹਨ। ਇਸੇ ਸੋਚ ਅਤੇ ਜਜ਼ਬੇ ਨੂੰ ਕਾਇਮ ਰੱਖਦੇ ਹੋਏ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਨ ਸੁਗੰਧੀ ਅਤੇ ਸੱਤਵੀਂ ਕਲਾਸ ਦੀ ਵਿਦਿਆਰਥਨ ਹਰਸਿਮਰਤ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਹੁਨਰ ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਮੋਡਲਿੰਗ ਅਤੇ ਲੋਕ ਨਾਚ ਵਿੱਚ ਟਰਾਫੀਆਂ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਦੇ ਨਾਲ-ਨਾਲ ਸਕੂਲ ਦਾ ਨਾਂ ਵੀ ਰੋਸ਼ਨ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕੀਤਾ। ਉਹਨਾਂ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੇ 28 ਮਈ ਨੂੰ ਮੋਗਾ ਵਿਖੇ ਹੋਏ ‘ਮੋਗਾ ਗੋਟ ਟੈਲੇਂਟ’ ਪ੍ਰੋਗਰਾਮ ਦੌਰਾਨ ਸੁਗੰਧੀ ਜੋ ਕਿ ਸਕੂਲ਼ ਵਿੱਚ ਅੱਠਵੀਂ ਕਲਾਸ ਦੀ ਵਿਦਿਆਰਥਨ ਹੈ ਨੇ ਡਾਂਸ ਅਤੇ ਮਾਡਲਿੰਗ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਹਰਸਿਮਰਤ ਕੌਰ ਨੇ ਲੋਕ ਨਾਚ ਮੁਕਾਬਲਿਆਂ ਵਿੱਚ ਹਿੱਸਾ ਲਿਆ। ਆਪਣੀ ਕਾਬਲੀਅਤ ਦੇ ਅਧਾਰ ਤੇ ਸੁਗੰਧੀ ਨੇ ਮਾਡਲਿੰਗ ਵਿੱਚ ਅਤੇ ਹਰਸਿਮਰਤ ਕੌਰ ਨੇ ਲੋਕ ਨਾਚ ਮੁਕਾਬਲੇ ਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਪੁਰਸਕਾਰ ਪ੍ਰਾਪਤ ਕੀਤਾ। ਉਹਨਾਂ ਅੱਗੇ ਦੱਸਿਆ ਕਿ ਸੁਗੰਧੀ ਛੋਟੀ ਉਮਰ ਤੋਂ ਹੀ ਡਾਂਸ ਵਿੱਚ ਦਿਲਚਸਪੀ ਰੱਖਦੀ ਹੈ ਅਤੇ ਵੱਡੀ ਹੋ ਕੇ ਕੋਰੀਓਗ੍ਰਾਫੀ ਦੇ ਖੇਤਰ ਵਿੱਚ ਹੀ ਆਪਣਾ ਭਵਿੱਖ ਬਣਾਉਣਾ ਚਾਹੁੰਦੀ ਹੈ। ਉਸ ਦੀ ਖਾਸ ਰੂਚੀ ਬਾਲੀਵੁੱਡ ਅਤੇ ਕਲਾਸੀਕਲ ਡਾਂਸ ਵਿੱਚ ਹੈ ਅਤੇ ਦੂਜੇ ਪਾਸੇ ਹਰਸਿਮਰਤ ਕੌਰ ਪੰਜਾਬੀ ਲੋਕ ਨਾਚ ਵਿੱਚ ਮਹਾਰਤ ਹਾਸਿਲ ਕਰਕੇ ਇਸ ਖੇਤਰ ਵਿੱੱਚ ਅੱਗੇ ਵਧਣਾ ਚਾਹੁੰਦੀ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਮੋਗਾ ਅਤੇ ਆਸ-ਪਾਸ ਦੇ ਇਲਾਕੇ ਦੇ ਕਈ ਵਿਦਿਆਰਥੀ ਸ਼ਾਮਿਲ ਹੋਏ ਅਤੇ ਆਪਣੇ-ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੁਲ਼ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਸੁਗੰਧੀ, ਹਰਸਿਮਰਤ ਕੌਰ ਅਤੇ ਦੋਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆ ਲਈ ਪਲੇਟਫਾਰਮ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਪੂਰੇ ਸਾਲ ਦੋਰਾਨ ਵੱਖ-ਵੱਖ ਤਿਓਹਾਰਾਂ ਨੂੰ ਮਨਾਉਣ ਸਮੇਂ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਹਨਾਂ ਅੱਗੇ ਕਿਹਾ ਕਿ ਸਕੂਲ਼ ਬੱਚੀਆਂ ਦੀ ਉਪਲੱਬਧੀ ਉੱਪਰ ਮਾਨ ਮਹਿਸੂਸ ਕਰਦਾ ਹੈ ਅਤੇ ਇਹ ਸ਼ੁੱਭਕਾਮਨਾਵਾਂ ਦਿੰਦਾ ਹੈ ਕਿ ਇਹ ਬੱਚੀਆਂ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਣ ਜਿਸ ਨਾਲ ਆਪਣਾ, ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਹੋਰ ਵੀ ਰੌਸ਼ਨ ਕਰ ਸਕਣ। ਸਕੂਲ਼ ਵਿੱਚ ਅਸੈਂਬਲੀ ਮੋਕੇ ਸੁਗੰਧੀ ਅਤੇ ਹਰਸਿਮਰਤ ਕੌਰ ਨੂੰ ਸਮੂਹ ਸਟਾਫ ਅਤੇ ਵਿਦਿਆਰਥੀਆਂ ਸਾਹਮਣੇ ਸਟੇਜ ਉੱਪਰ ਬੁਲਾ ਕੇ ਉਸਦਾ ਸਨਮਾਨ ਕੀਤਾ ਗਿਆ।

Comments are closed.