ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਵਿਦਿਆ ਦੇ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਂਦੀ ਹੋਈ ਅੱਗੇ ਵੱਧ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਉਪਰਾਲੇ ਕਰਕੇ ਉਹਨਾਂ ਦੇ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਬਾਹਰ ਉਜਾਗਰ ਕਰਨ ਲਈ ਵੀ ਪਲੇਟਫਾਰਮ ਮੁਹੱਈਆ ਕਰਵਾ ਰਹੀ ਹੈ। ਅੱਜ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਵਿੱਚ ਟੈਲੇਂਟ ਹੰਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਕਵਿਤਾਵਾਂ ਬੋਲੀਆਂ ਤੇ ਕਈ ਬੱਚਿਆਂ ਨੇ ਗੀਤ ਪੇਸ਼ ਕੀਤੇ ਅਤੇ ਪੰਜਾਬੀ ਬੋਲੀਆਂ ਗਾ ਕੇ ਪੰਜਾਬ ਦੇ ਜਗਤ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤੇ। ਕਈ ਬੱਚਿਆਂ ਨੇ ਹਰਮੋਨਿਅਮ, ਤਬਲਾ ਆਦਿ ਨਾਲ ਗੁਰਬਾਣੀ ਵੀ ਗਾ ਕੇ ਸੁਣਾਈ। ਵਿਦਿਆਰਥੀਆਂ ਦਾ ਜੋਸ਼ ਦੇਖਣਯੋਗ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਲਈ ਇਹ ਟੈਲੇਂਟ ਹੰਟ ਪ੍ਰੋਗਰਾਮ ਹਰ ਸਾਲ ਅਪ੍ਰੈਲ ਦੇ ਅੰਤ ਵਿੱਚ ਕਰਵਾਇਆ ਜਾਂਦਾ ਹੈ ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਣਾ ਹੈ। ਕਿਉਂਕਿ ਪਿਛਲੇ ਦੋ ਸਾਲ ਕੋਵਿਡ-19 ਕਰਕੇ ਵਿਦਿਆਰਥੀਆਂ ਲਈ ਇਸ ਤਰਾਂ ਦੇ ਪਲੇਟਫਾਰਮ ਮੁਹੱਈਆ ਨਹੀਂ ਕਰਵਾਏ ਜਾ ਸਕੇ ਤੇ ਵਿਦਿਆਰਥੀ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਨੀ ਕਰ ਸਕੇ। ਅੱਜ ਸਕੂਲ ਵਿੱਚ ਕਰਵਾਏ ਗਏ ਟੈਲੇਂਟ ਹੰਟ ਸੋਰਾਨ ਵਿਦਿਆਰਥੀਆਂ ਨੇ ਡਾਂਸ, ਗੀਤ ਪੇਸ਼ ਕਰਨ ਦੇ ਨਾਲ-ਨਾਲ ਵਧੀਆ ਪੇਟਿੰਗ ਤੇ ਡਰਾਇੰਗ ਵੀ ਬਣਾਈ। ਅਕਸਰ ਦੇਖਿਆ ਗਿਆ ਹੈ ਕਿ ਕਈ ਬੱਚੇ ਕਲਾ ਵਿੱਚ ਭਰਪੂਰ ਹੁੰਦੇ ਹਨ ਪਰ ਅਗਰ ਉਹਨਾਂ ਨੂੰ ਕੋਈ ਪਲੇਟਫਾਰਮ ਨਹੀਂ ਮਿਲਦਾ ਤਾਂ ਉਹਨਾਂ ਦੀ ਕਲਾ ਅੰਦਰ ਹੀ ਲੁਕੀ ਰਹਿ ਜਾਂਦੀ ਹੈ। ਬੀ.ਬੀ.ਐੱਸ ਸੰਸਥਾਵਾਂ ਦਾ ਮੁੱਖ ਉਦੇਸ਼ ਹੀ ਇਹ ਹੈ ਵਿਦਿਆਰਥੀਆਂ ਨੂੰ ਸਿਰਫ ਵਿੱਦਿਆ ਦੇ ਖੇਤਰ ਚ ਹੀ ਅੱਗੇ ਲੈ ਕੇ ਜਾਣਾ ਨਹੀਂ ਹੈ, ਸਗੋਂ ਉਹਨਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
Comments are closed.