ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਜਿੱਥੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਮੱਲਾਂ ਮਾਰ ਰਿਹਾ ਹੈ, ਇਸ ਦੇ ਨਾਲ ਹੀ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਭਰਪੂਰ ਯੋਗਦਾਨ ਦੇਣ ਲਈ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰ ਰਿਹਾ ਹੈ। ਇਸ ਸੋਚ ਦੇ ਅਧੀਨ ਅੱਜ ਸਕੁਲ ਵਿੱਚ ਜੂਨੀਅਰ ਵਿੰਗ ਦੀਆਂ ਨੰਨੀਆਂ-ਮੁੰਨੀਆਂ ਬੱਚੀਆਂ ਦੁਆਰਾ ‘ਤੀਜ’ ਦਾ ਤਿਉਹਾਰ ਮਨਾਇਆ ਗਿਆ। ਬੱਚੀਆਂ ਬੜ੍ਹੇ ਹੀ ਸੋਹਣੇ-ਸੋਹਣੇ ਪੰਜਾਬੀ ਪਰੰਪਰਾਗਤ ਪਹਿਰਾਵੇ ਵਿੱਚ ਪੁਰਾਤਨ ਪੰਜਾਬੀ ਸੱਭਿਆਚਾਰ ਵਿੱਚ ਰੰਗੀਆਂ ਨਜ਼ਰ ਆ ਰਹੀਆਂ ਸਨ। ਉਹਨਾਂ ਬੱਚੀਆਂ ਦੁਆਰਾ ਪੰਜਾਂਬੀ ਬੋਲੀਆਂ ਉੱਪਰ ਪੰਜਾਬ ਦਾ ਲੋਕਨਾਚ ‘ਗਿੱਧਾ’ ਪਾਇਆ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਨੰਨ੍ਹੇ-ਮੁੰਨੇ ਬੱਚਿਆਂ ਦੀ ਹੋੋਲਾ ਅਫæਜ਼ਾਈ ਕਰਦਿਆਂ ਕਿਹਾ ਕਿ ਸਾਡੇ ਪੰਜਾਬ ਦਾ ਸੱਭਿਆਚਾਰ ਬੜ੍ਹਾ ਹੀ ਗੌਰਵਸ਼ਾਲੀ ਰਿਹਾ ਹੈ। ਜਿੱਥੇ ਪੰਜਾਬੀ ਲੋਕ ਆਪਣੀ ਬਹਾਦਰੀ ਲਈ ਜਾਣੇ ਜਾਂਦੇ ਹਨ ਉੱਥੇ ਹੀ ਮੌਜ-ਮਸਤੀ ਕਰਨ ਵਿੱਚ ਵੀ ਪੰਜਾਬੀਆਂ ਦਾ ਕੋਈ ਮੁਕਾਬਲਾ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ‘ਤੀਜ’ ਸਾਵਣ ਮਹੀਨੇ ਦਾ ਤਿਉਹਾਰ ਹੈ ਜੋ ਕਿ ਹਰਿਆਲੀ ਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਉਹਨਾਂ ਬੱਚੀਆਂ ਨੂੰ ਸ਼ਾਬਾਸ਼ੀ ਦਿੱਤੀ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਅੱਜ-ਕੱਲ ਜ਼ਿੰਦਗੀ ਬਹੁਤ ਤੇਜ ਗਤੀ ਨਾਲ ਭੱਜ ਰਹੀ ਹੈ। ਹਰ ਵਿਅਕਤੀ ਇੱਕ ਚੰਗੇ ਭਵਿੱਖ ਦੀ ਕਾਮਨਾ ਕਰਦਾ ਹੋਇਆ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ ਇਸ ਭੱਜ-ਦੌੜ ਸਦਕਾ ਅਸੀਂ ਆਪਣੇ ਸੱਭਿਆਚਾਰ ਨਾਲੋਂ ਦੂਰ ਹੰਦੇ ਜਾ ਰਹੇ ਹਾਂ। ਇਹ ਸਾਡੀ ਸਾਰਿਆਂ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਦਾਰੀ ਬਣਦੀ ਹੈ ਕਿ ਅਸੀਂ ਇਸ ਤਰ੍ਹਾਂ ਦੇ ਉਪਰਾਲੇ ਕਰੀਏ ਕਿ ਸਾਡੀ ਆਉਣ ਵਾਲੀ ਪੀੜ੍ਹੀ ਪੰਜਾਬੀ ਸੱਭਿਆਚਾਰ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰ ਸਕੇ। ਇਸ ਲਈ ਸਕੂਲ ਵਿੱਚ ਇਸ ਤਰ੍ਹਾਂ ਦੇ ਸੱਭਿਆਚਾਰਿਕ ਪ੍ਰੋਗਰਾਮ ਅੱਗੇ ਵੀ ਕਰਵਾਏ ਜਾਂਦੇ ਰਹਿਣਗੇ। ਅੰਤ ਵਿੱਚ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਸਾਰੇ ਸਟਾਫ ਨੂੰ ‘ਤੀਜ’ ਦੀ ਵਧਾਈ ਦਿੱਤੀ ਗਈ।
Comments are closed.