Latest News & Updates

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਹੋਈ ਚੌਣ

ਖਿਡਾਰੀ ਬੈਡਮਿੰਟਨ ਅਤੇ ਸਕੇਟਿੰਗ ਮੁਕਾਬਲਿਆਂ ਵਿੱਚ ਲੈਣਗੇ ਹਿੱਸਾ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ, ਪ੍ਰਾਇਮਰੀ ਖੇਡਾਂ, ਜ਼ੋਨ ਖੇਡਾਂ ਵਿੱਚ ਜਿਸ ਤਰ੍ਹਾਂ ਆਪਣਾ ਪਰਚਮ ਲਹਿਰਾਇਆ, ਉਸ ਤਰ੍ਹਾਂ ਹੀ ਹੁਣ ਪ੍ਰਾਈਮਰੀ ਸਕੂਲ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜ਼ਾਰੀ ਰੱਖਿਆ ਸਕੇਟਿੰਗ ਅਤੇ ਅੰਡਰ 11 ਬੈਡਮਿੰਟਨ ਮੁਕਾਬਲਿਆਂ ਵਿੱਚੋਂ ਸਟੇਟ ਲੇਵਲ ਲਈ ਚੁਣੇ ਗਏ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕੀਤਾ। ਅੱਗੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਅੰਡਰ-11 ਸ਼੍ਰੇਣੀ ਵਿੱਚ ਨਕਸ਼ ਕੁਮਾਰ ਨੇ ਇੱਕ ਗੋਲਡ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਅਤੇ ਇਸ ਤੋਂ ਇਲਾਵਾ ਬੈਡਮਿੰਟਨ ਅੰਡਰ-11 ਲੜਕੀਆਂ ਦੀ ਸ਼੍ਰੇਣੀ ਵਿੱਚੋਂ ਦੂਸਰਾ ਸਥਾਨ ਹਾਸਿਲ ਕਰਦਿਆਂ ਸਿਲਵਰ ਮੈਡਲ ਹਾਸਿਲ ਕੀਤਾ। ਇਹ ਬੱਚੇ ਅੱਗੇ ਹੁਣ ਰਾਜ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ ਹਨ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੁਆਰਾ ਇਹਨਾਂ ਵਿਦਿਆਰਥੀਆਂ ਦੀ ਉਚੇਚੇ ਤੌਰ ਤੇ ਹੌਂਸਲਾ ਅਫæਜ਼ਾਈ ਕੀਤੀ ਗਈ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਬੀ.ਬੀ.ਐੱਸ. ਵਿਦਿਅਕ ਸੰਸਥਾ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਜਿਹੜੇ ਵਿਦਿਆਰਥੀ ਇਸ ਤਰ੍ਹਾਂ ਸਕੂਲ ਦਾ ਮਾਨ ਵਧਾਉਂਦੇ ਹਨ ਉਹਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਇਆ ਕਰਵਾਈ ਜਾਂਦੀ ਹੈ ਜਿਸ ਨਾਲ ਉਹ ਆਪਣੀ ਪ੍ਰਤੀਭਾ ਵਿੱਚ ਹੋਰ ਵੀ ਨਿਖਾਰ ਲਿਆ ਸਕਣ ਅਤੇ ਅੱਗੇ ਹੋਣ ਵਾਲੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਕੇ ਆਪਣਾ, ਆਪਣੇ ਮਾਤਾ-ਪਿਤਾ, ਆਪਣੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਮ ਹੋਰ ਵੀ ਉੱਚਾ ਚੁੱਕ ਸਕਣ।

Comments are closed.