Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮੌਕੇ ਮੇਜਰ ਧਿਆਨ ਚੰਦ ਨੂੰ ਦਿੱਤੀ ਗਈ ਸ਼ਰਧਾਂਜਲੀ

ਗ੍ਰੀਨ ਹਾਉਸ ਟੀਮ ਨੇ ਰੈੱਡ ਹਾਉਸ ਟੀਮ ਨੂੰ 3-2 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ ਅਤੇ ਹਾਕੀ ਦੇ ਜਾਦੂਗਰ ‘ਮੇਜਰ ਧਿਆਨ ਚੰਦ’ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਗੱਲ ਦੱਸਣ ਯੋਗ ਹੈ ਕਿ ਭਾਰਤ ਵਿੱਚ ਹਰ ਸਾਲ ਰਾਸ਼ਟਰੀ ਖੇਡ ਦਿਵਸ 29 ਅਗਸਤ ਨੂੰ ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਹਾੜੇ ਤੇ ਮਨਾਇਆ ਜਾਂਦਾ ਹੈ । ਸਕੂਲ ਵਿੱਚ ਸਵੇਰ ਦੀ ਸਭਾ ਦੋਰਾਨ ਵਿਦਿਆਰਥੀਆਂ ਵੱੱਲੋਂ ‘ਰਾਸ਼ਟਰੀ ਖੇਡ ਦਿਵਸ’ ਅਤੇ ਮੇਜਰ ਧਿਆਨ ਚੰਦ ਨਾਲ ਸੰਬੰਧਿਤ ਬਹੁਤ ਹੀ ਸੁੰਦਰ ਚਾਰਟ ਅਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲਜ਼ ਰਾਹੀ ਬੱਚਿਆਂ ਦੁਆਰਾ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਉਹਨਾਂ ਦੀਆਂ ਉਪਲੱਬਧੀਆਂ ਬਾਰੇ ਬਹੁਤ ਹੀ ਰੋਚਕ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ, 1905 ਨੂੰ ਹੋਇਆ ਸੀ, ਬੱਚਪਣ ਤੋਂ ਹੀ ਹਾਕੀ ਵਿੱਚ ਦਿਲਚਸਪੀ ਰੱਖਣ ਵਾਲੇ ਮੇਜਰ ਧਿਆਨ ਚੰਦ ਬ੍ਰਿਟਿਸ਼ ਇੰਡਿਅਨ ਆਰਮੀ ਵਿੱਚ ਬਤੌਰ ਲਾਂਸ ਨਾਇਕ ਭਰਤੀ ਹੋਏ ਸਨ । ਆਪਣੀ ਖੇਡ ਦੇ ਜਾਦੂ ਨਾਲ ਮੇਜਰ ਧਿਆਨ ਚੰਦ ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਰਹੇ ਅਤੇ ਇੱਕ ਖਿਡਾਰੀ ਦੇ ਤੌਰ ਤੇ ਆਪਣੈ ਕੈਰੀਅਰ ਦੌਰਾਨ ਉਹਨਾਂ ਵੱਲੋਂ 400 ਤੋਂ ਜਿਆਦਾ ਅੰਤਰਰਾਸ਼ਟਰੀ ਗੋਲ ਕੀਤੇ ਗਏ। ਇਹ ਵੀ ਦੱਸਿਆ ਗਿਆ ਕਿ ਮੇਜਰ ਧਿਆਨ ਚੰਦ ਦੀ ਖੇਡ ਤੋਂ ਖੁਸ਼ ਹੋ ਕੇ ਜਰਮਨੀ ਦੇ ਤਾਨਾਸ਼ਾਹ ‘ਅਡੋਲਫ ਹਿਟਲਰ’ ਵੱਲੋਂ ਉਹਨਾਂ ਨੂੰ ਜਰਮਨੀ ਦੀ ਨਾਗਰਿਕਤਾ ਅਤੇ ਜਰਮਨ ਫੋਜ਼ ਵਿੱਚ ਇੱਕ ਵੱਡੇ ਔਹਦੇ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਆਪਣੇ ਦੇਸ਼ ਦੇ ਪ੍ਰਤੀ ਪਿਆਰ ਅਤੇ ਦੇਸ਼ ਭਗਤੀ ਦੀ ਭਾਵਨਾ ਸਦਕਾ ਮੇਜਰ ਧਿਆਨ ਚੰਦ ਜੀ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਸਕੂਲ਼ ਵੱਲੋਂ ਇਸ ਮੌਕੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ‘ਰੈਡ-ਹਾਊਸ’ ਅਤੇ ‘ਗ੍ਰੀਨ-ਹਾਊਸ’ ਵਿਚਕਾਰ ਇੱਕ ਹਾਕੀ ਮੈਚ ਵੀ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਬੀ.ਬੀ.ਐਸ. ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਅਤੇ ਉਹਨਾਂ ਨੂੰ ਸ਼ੁੱਭਇੱਛਾਵਾਂ ਦਿੰਦੇ ਹੋਏ ਕੀਤੀ ਗਈ। ਇਹ ਮੈਚ ਬਹੁਤ ਹੀ ਰੋਮਾਂਚਕ ਰਿਹਾ ਜਿਸ ਵਿੱਚ ਗ੍ਰੀਨ ਹਾਊਸ ਦੀ ਟੀਮ 3-2 ਨਾਲ ਜੇਤੂ ਰਹੀ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਵੱਲੋਂ ਜੇਤੂ ਟੀਮ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਸੰਦੇਸ਼ ਦਿੰਦਿਆ ਆਊਣ ਵਾਲੇ ਭਵਿੱਖ ਲਈ ਸ਼ੁੱਭਇਛਾਵਾਂ ਦਿੱਤਿਆਂ।

Comments are closed.