ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ
ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ,ਅਗਾਂਹਵਧੂ ਅਤੇ ਨਾਮਵਰ ਵਿੱਦਿਅਕ ਸੰਸਥਾਵਾਂ ਬਲੂਮਿੰਗ ਬੱਡਜ਼ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ ਮੋਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲ਼ੋਂ ਇਸ ਦਿਨ ਨਾਲ ਸੰਬੰਧਤ ਸੁੰਦਰ ਚਾਰਟ ਬਣਾਏ ਗਏ ਅਤੇ ਆਰਟੀਕਲ ਪੇਸ਼ ਕੀਤੇ ਗਏ। ਇਸ ਮੌਕੇ ਗੱਲ ਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਹਰ ਸਾਲ 25 ਅਪ੍ਰੈਲ ਦਾ ਦਿਨ ਵਿਸ਼ਵ ਮਲੇਰੀਆ ਦਿਵਸ ਤੌਰ ਤੇ ਮਨਾਇਆ ਜਾਂਦਾ ਹੈ। ਮਲੇਰੀਆ ਇੱਕ ਆਮ ਬਿਮਾਰੀ ਹੈ ਜੋ ਅੱਕ ਕੱਲ਼ ਦੇ ਗਰਮੀ ਅਤੇ ਮੱਛਰ ਦੇ ਸੀਜ਼ਨ ਵਿੱਚ ਅਕਸਰ ਹੋ ਜਾਂਦੀ ਹੈ। ਇਸ ਤੋਂ ਬਚਾਅ ਲਈ ਇਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਮਲੇਰੀਆ ਠੰਢ ਅਤੇ ਸਿਰ ਦਰਦ ਦੇ ਨਾਲ ਮੁੜ-ਮੁੜ ਬੁਖਾਰ ਹੋਣ ਵਾਲਾ ਇੱਕ ਰੋਗ ਹੈ। ਰੋਗੀ ਨੂੰ ਬੁਖਾਰ ਹੋਣ ਤੋਂ ਬਾਅਦ ਕਦੇ ਬੁਖਾਰ ਉਤਰਦਾ ਅਤੇ ਕਦੇ ਫਿਰ ਚੜ ਜਾਂਦਾ ਹੈ। ਕਈ ਗੰਭੀਰ ਮਾਮਲਿਆਂ ਵਿੱਚ ਇਹ ਰੋਗ ਵਿਗੜ ਕੇ ਕੋਮਾ ਅਤੇ ਮੌਤ ਦਾ ਕਾਰਨ ਬਣ ਸਕਦਾ ਹੈ। ਇਹ ਰੋਗ, ਭੂ-ਮੱਧ ਦੇ ਆਲੇ ਦੁਆਲੇ ਖੰਡੀ ਅਤੇ ਉਪ-ਖੰਡੀ ਵਿੱਚ ਫੈਲਦਾ ਹੈ ਜਿਸ ਵਿੱਚ ਸਬ-ਸਹਾਰਾ, ਅਫਰੀਕਾ ਅਤੇ ਏਸ਼ੀਆ ਵੀ ਸ਼ਾਮਲ ਹਨ। ਭਾਰਤ ਦੇਸ਼ ਵਿੱਚ ਇਹ ਰੋਗ ਸਾਲ ਭਰ ਹੁੰਦਾ ਰਹਿੰਦਾ ਹੈ ਪਰ ਬਰਸਾਤੀ ਮੌਸਮ ਦੌਰਾਨ ਅਤੇ ਬਾਅਦ ਵਿੱਚ ਮੱਛਰ ਦੇ ਪ੍ਰਜਨਣ ਕਾਰਨ ਇਹ ਵੱਡੇ ਪੱਧਰ ਤੇ ਫੈਲਦਾ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ , ਦੱਖਣ-ਪੂਰਬੀ ਏਸ਼ੀਆ ਵਿਚਲੇ ਕੁੱਲ ਮਲੇਰੀਆ ਕੇਸਾਂ ਦੀ ਗਿਣਤੀ ਵਿੱਚ ਭਾਰਤ ਦਾ ਸਭ ਤੋਂ ਵੱਧ 77% ਪ੍ਰਤੀਸ਼ਤ ਯੋਗਦਾਨ ਹੈ। ਇਹ ਬਿਮਾਰੀ ਰਾਜਸਥਾਨ, ਗੁਜਰਾਤ, ਕਰਨਾਟਕ, ਗੋਆ, ਦੱਖਣੀ ਮੱਧ ਪ੍ਰਦੇਸ਼, ਛੱਤੀਸਗੜ, ਝਾਰਖੰਡ ਅਦਿ ਵਿੱਚ ਮੁੱਖ ਤੌਰ ਤੇ ਪ੍ਰਚਲਿਤ ਹੈ। ਮਲੇਰੀਆ ਪਲਾਸਮੋਡੀਅਮ ਦੇ ਤੌਰ ਉੱਤੇ ਜਾਣੇ ਜਾਂਦੇ ਪਰਜੀਵੀ ਦੇ ਕਾਰਨ ਹੁੰਦਾ ਹੈ। ਮਲੇਰੀਆ ਪਲਾਸਮੋਡੀਅਮ ਦੇ ਤੌਰ ਉੱਤੇ ਜਾਣੇ ਜਾਂਦੇ ਪਰਜੀਵੀ ਦੇ ਕਾਰਨ ਹੁੰਦਾ ਹੈ। ਮਲੇਰੀਆ ਦੇ ਪਰਜੀਵੀ ਚਾਰ ਪ੍ਰਕਾਰ ਦੇ ਹੁੰਦੇ ਹਨ ਪੀ .ਵਾਈਵੈਕਸ, ਪੀ.ਫੈਲਸੀਪੈਰਮ,ਪੀ.ਮਲੇਰੀ ਅਤੇ ਪੀ.ਓਵੇਲ। ਇਨ੍ਹਾਂ ਵਿੱਚੋਂ ਪੀ.ਵਾਈਵੈਕਸ ਸਾਰੇ ਵਿਸ਼ਵ ਵਿੱਚ ਫੈਲਿਆ ਹੋਇਆ ਹੈ ਅਤੇ ਪੀ.ਫੈਲਸੀਪੈਰਮ ਸਭ ਤੋਂ ਵੱਧ ਘਾਤਕ ਹੈ। ਮਲੇਰੀਆ ਦਾ ਵਾਹਕ ਮਾਦਾ ਮੱਛਰ ਐਨੋਫਲੀਜ਼ ਜੋ ਕਿ ਜ਼ਿਆਦਾਤਰ ਰਾਤ ਦੇ ਸਮੇਂ ਕੱਟਦਾ ਹੈ। ਇਸ ਦੇ ਆਮ ਲੱਛਣ ਬੁਖਾਰ, ਸਿਰ ਦਰਦ, ਉਲਟੀ ਅਤੇ ਹੋਰ ਫਲੂ ਵਰਗੇ ਲੱਛਣ ਹਨ (ਬੁਖਾਰ ਜੋ ਚਾਰ ਤੋਂ ਅੱਠ ਘੰਟੇ ਦੇ ਚੱਕਰ ਵਿੱਚ ਹੁੰਦਾ ਹੈ।) ਮਲੇਰੀਆ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਮੁਫਤ ਕਤਿਾ ਜਾਂਦਾ ਹੈ। ਬੁਖਾਰ ਹੋਣ ਤੋਂ ਜਿੰਨਾ ਛੇਤੀ ਹੋ ਸਕੇ ਡਾਕਟਰ ਦੀ ਸਲਾਹ ਨਾਲ ਖੁਨ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ ਤਾਂ ਕਿ ਮਲੇਰੀਆ ਹੋਣ ਦੀ ਪੁਸ਼ਟੀ ਹੋਣ ਦੇ ਇਲਾਜ 24 ਘੰਟਿਆਂ ਦੇ ਅੰਦਰ ਸ਼ੁਰੂ ਹੋ ਜਾਵੇ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਲੇਰੀਆ ਦਾ ਵਾਹਕ ਮਾਦਾ ਮੱਛਰ ਐਨੋਫਲੀਜ਼ ਹੈ ਜੋ ਕਿ ਸਾਫ ਖੜੇ ਪਾਣੀ ਤੇ ਪੈਦਾ ਹੁੰਦਾ ਹੈ। ਪਹਿਲੀ ਗੱਲ ਤਾਂ ਮੱਛਰ ਪੈਦਾ ਹੋਣ ਤੋਂ ਰੋਕਣ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਮਲੇਰੀਏ ਦਾ ਖਾਤਮੇ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ। ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲਰ ਪ੍ਰੋਗਰਾਮ ਦੇ ਅੰਡਰ ਸਿਹਤ ਕਰਮਚਾਰੀ ਐਕਟਿਵ ਸਰਵੇ ਕਰਕੇ ਕੇਸਾਂ ਦੀ ਭਾਲ ਕਰਕੇ ਇਲਾਜ਼ ਮੁਹੱਈਆ ਕਰਵਾਉਂਦੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਦੇ ਹਨ।
Comments are closed.