Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਮਨਾਇਆ ਗਿਆ ਤੰਬਾਕੂ ਵਿਰੋਧੀ ਦਿਵਸ

ਤੰਬਾਕੂ ਸਾਡੇ ਵਾਤਾਵਰਨ ਲਈ ਖਤਰਾ : ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੋਰਾਨ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਜਿਸ ਦੋਰਾਨ ਵਿਦਿਆਰਥੀਆਂ ਵੱਲੋਂ ਤੰਬਾਕੂ ਦੀ ਵਰਤੋਂ ਕਰਨ ਤੇ ਹੋਣ ਵਾਲੇ ਨੁਕਸਾਨ ਨੂੰ ਦਰਸ਼ਾਉਂਦੇ ਹੋਏ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲੀ ਵਿਦਿਆਰਥੀਆਂ ਨੇ ਦੱਸਿਆ ਕਿ ਹਰ ਸਾਲ, 31 ਮਈ ਨੂੰ, ਵਿਸ਼ਵ ਸਿਹਤ ਸੰਗਠਨ ਅਤੇ ਹੋਰ ਸੰਸਥਾਵਾਂ ਮਿਲ ਕੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਉਂਦੇ ਹਨ। ਇਸ ਸਲਾਨਾ ਮੁਹਿੰਮ ਵਿੱਚ ਤੰਬਾਕੂ ਦੀ ਵਰਤੋਂ ਦੇ ਨੁਕਸਾਨ, ਮਾਰੂ ਪ੍ਰਭਾਵਾਂ ਅਤੇ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਾਂ ਕਰਨ ਲਈ ਜਾਗਰੁਕ ਕੀਤਾ ਜਾਂਦਾ ਹੈ। ਉਹਨਾਂ ਅੱਗੇ ਦੱਸਿਆ ਕਿ ਤੰਬਾਕੂ ਦਾ ਸੇਵਰਨ ਕਰਨ ਵਾਲੇ ਲੋਕਾਂ ਦੇ ਫੇਫੜਿਆਂ ਦੀ ਸਿਹਤ ਉੱਤੇ ਅਸਰ ਪੈਂਦਾ ਹੈ, ਸਾਹ ਦੀ ਬਿਮਾਰੀ ਤੋਂ ਲੈ ਕੇ ਕੈਂਸਰ ਤੱਕ ਦਅੀਾਂ ਬਿਮਾਰੀਆਂ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਹਰ ਸਾਲ ਇਹ ਦਿਵਸ ਕਿਸੇ ਖਾਸ ਥੀਮ ਨਾਲ ਮਨਾਇਆ ਜਾਂਦਾ ਹੈ ਇਸ ਵਾਰ ਦਾ ਥੀਮ ਹੈ : “ਤੰਬਾਕੂ, ਵਾਤਾਵਰਨ ਲਈ ਖਤਰਾ” ਵਿਸ਼ਵ ਸੇਹਤ ਸੰਗਠਨ ਦੇ ਅਨੁਸਾਰ ਵਾਤਾਵਰਣ ਦੇ ਉੱਪਰ ਤੰਬਾਕੂ ਉਦਯੋਗ ਦਾ ਹਾਨੀਕਾਰਕ ਪ੍ਰਭਾਵ ਵਿਸ਼ਾਲ ਹੈ ਅਤੇ ਸਾਡੇ ਗ੍ਰਹਿ ਦੇ ਪਹਿਲਾਂ ਹੀ ਦੁਰਲੱਭ ਸਰੋਤਾਂ ਅਤੇ ਨਾਜ਼ੁਕ ਵਾਤਾਵਰਣ ਪ੍ਰਣਾਲੀਆਂ ‘ਤੇ ਬੇਲੋੜਾ ਦਬਾਅ ਜੋੜ ਰਿਹਾ ਹੈ। ਤੰਬਾਕੂ ਹਰ ਸਾਲ 8 ਮਿਲੀਅਨ ਤੋਂ ਵੱਧ ਲੋਕਾਂ ਨੂੰ ਮਾਰਦਾ ਹੈ ਅਤੇ ਸਾਡੇ ਵਾਤਾਵਰਣ ਨੂੰ ਤਬਾਹ ਕਰਦਾ ਹੈ। ਇਸ ਦੋਰਾਨ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਤੰਬਾਕੂ ਦੇ ੳਤਪਾਦਨ ਵਿੱਚ ਵਰਤੋਂ ਵਿੱਚ ਆਉਣ ਵਾਲੇ ਸਰੋਤਾਂ ਦੀ ਬਰਬਾਦੀ ਹੁੰਦੀ ਹੈ ਜਿਹਨਾਂ ਉੱਪਰ ਸਾਡੀ ਹੋਂਦ ਨਿਰਭਰ ਕਰਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਤੁਹਾਡੇ ਆਸ-ਪਾਸ ਅਗਰ ਕੋਈ ਸਿਗਰਟ ਦਾ ਸੇਵਨ ਕਰਦਾ ਹੈ ਤਾਂ ਉਸਨੂੰ ਰੋੋਕੋ ਤੇ ਤੰਬਾਕੂ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਦੱਸੋ। ਤੰਬਾਕੂ ਦਾ ਲਗਾਤਾਰ ਸੇਵਨ ਕਰਨ ਨਾਲ ਕੈਂਸਰ ਦੇ ਰੋਗ ਹੋ ਜਾਂਦੇ ਹਨ। ਜਿਹਨਾਂ ਤੋਂ ਬੱਚਣਾ ਵੀ ਔਖਾ ਹੋ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸਕੂਲ ਵਿੱਚ 9 ਜੂਨ ਨੂੰ ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਕੈਂਸਰ ਦੀ ਫ੍ਰੀ ਜਾਂਚ ਅਤੇ ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਸਹੀ ਇਲਾਜ ਤੇ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੁਕ ਕਰਨ ਲਈ ਮਾਹਰ ਡਾਕਟਰ ਮੋਜੂਦ ਰਹਿਣਗੇ। ਬਲੂਮਿੰਗ ਬਡਜ਼ ਸਕੂਲ ਸਮਾਜ ਸੇਵਾ ਲਈ ਵਿਦਿਆਰਥੀਆਂ ਨੂੰ ਵੀ ਲਗਾਤਾਰ ਪ੍ਰੇਰਿਤ ਕਰਦਾ ਹੈ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਸਕੂਲ ਪ੍ਰਬੰਧਕ ਹਮੇਸ਼ਾ ਤਿਆਰ ਰਹਿੰਦੇ ਹਨ।

Comments are closed.